ਚੰਡੀਗੜ੍ਹ, 12 ਅਪਰੈਲ

ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਜੈਪਾਲ ਭੁੱਲਰ ਗੈਂਗ ਦੇ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ 3 ਕਿਲੋ ਹੈਰੋਇਨ ਅਤੇ 2 ਪਿਸਤੌਲ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਪਾਕਿਸਤਾਨ ਤੋਂ ਸਰਹੱਦ ਪਾਰੋਂ ਹੈਰੋਇਨ ਲਿਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here