ਆਤਿਸ਼ ਗੁਪਤਾ

ਚੰਡੀਗੜ੍ਹ, 22 ਫਰਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ‘ਆਪ’ ਸਰਕਾਰ ਦਾ ਤੀਜਾ ਤੇ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਇਕ ਮਾਰਚ ਤੋਂ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਬਜਟ ਸੈਸ਼ਨ ਪਹਿਲੀ ਮਾਰਚ ਤੋਂ ਸ਼ੁਰੂ ਹੋ ਕੇ 15 ਮਾਰਚ ਤੱਕ ਚੱਲੇਗਾ ਜਦਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 5 ਮਾਰਚ ਨੂੰ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਬਜਟ ਇਜਲਾਸ ਸੱਦਣ ਲਈ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ। ਹੁਣ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਜਟ ਸੈਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here