ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 15 ਮਾਰਚ

ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲੀਸ ਜ਼ਿਲ੍ਹਿਆਂ ਸਣੇ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਆਈਡੈਂਟਟੀ ਥੈਫਟ, ਸਾਈਬਰਬੁਲਿੰਗ, ਹੈਕਿੰਗ ਅਤੇ ਆਨਲਾਈਨ ਸਕੈਮਾਂ ਦੀ ਜਾਂਚ ਕਰਨ ਅਤੇ ਨਜਿੱਠਣ ਲਈ ਸਮਰਪਿਤ ਹੱਬ ਵਜੋਂ ਕੰਮ ਕਰਨਗੇ। ਇਹ ਪੁਲੀਸ ਸਟੇਸ਼ਨ ਸਬੰਧਤ ਜ਼ਿਲ੍ਹੇ ਦੇ ਐੱਸਐੱਸਪੀ, ਸੀਪੀ ਦੀ ਨਿਗਰਾਨੀ ਹੇਠ ਕੰਮ ਕਰਨਗੇ।

LEAVE A REPLY

Please enter your comment!
Please enter your name here