ਚੰਡੀਗੜ੍ਹ, 16 ਮਾਰਚ

ਪੰਜਾਬ ਸਰਕਾਰ ਨੇ ਦੋ ਆਈਏਐੱਸ ਅਤੇ 13 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਅਰਸ਼ਦੀਪ ਸਿੰਘ ਥਿੰਦ ਨੂੰ ਸਕੱਤਰ, ਮਾਲ ਅਤੇ ਮੁੜ ਵਸੇਬਾ, ਜਦਕਿ ਹਰਬੀਰ ਸਿੰਘ ਨੂੰ ਵਿਸ਼ੇਸ਼ ਸਕੱਤਰ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਦਾ ਚਾਰਜ ਦਿੱਤਾ ਗਿਆ ਹੈ। ਪੰਜਾਬ ਸਿਵਲ ਸਰਵਿਸਿਜ਼ (ਪੀਸੀਐੱਸ) ਅਧਿਕਾਰੀਆਂ ਵਿੱਚ ਲਤੀਫ਼ ਅਹਿਮਦ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਬਠਿੰਡਾ, ਜਦਕਿ ਸੁਖਪ੍ਰੀਤ ਸਿੰਘ ਸਿੱਧੂ ਨੂੰ ਏਡੀਸੀ (ਪੇਂਡੂ ਵਿਕਾਸ), ਮੁਕਤਸਰ ਦਾ ਚਾਰਜ ਦਿੱਤਾ ਗਿਆ ਹੈ। ਜਗਜੀਤ ਸਿੰਘ ਨੂੰ ਏਡੀਸੀ (ਜਨਰਲ), ਫਰੀਦਕੋਟ, ਜਦੋਂਕਿ ਰਾਕੇਸ਼ ਕੁਮਾਰ ਪੋਪਲੀ ਨੂੰ ਏਡੀਸੀ (ਜਨਰਲ), ਫਾਜ਼ਿਲਕਾ ਦਾ ਚਾਰਜ ਦਿੱਤਾ ਗਿਆ ਹੈ। ਅਮਿਤ ਸਰੀਨ, ਰਾਜਪਾਲ ਸਿੰਘ, ਚਰਨਦੀਪ ਸਿੰਘ ਅਤੇ ਹਰਕੀਰਤ ਕੌਰ ਉਨ੍ਹਾਂ ਅਧਿਕਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦਾ ਤਬਾਦਲਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here