ਚੰਡੀਗੜ੍ਹ (ਟਨਸ): ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ 10 ਮਾਰਚ ਨੂੰ ਰੇਲ ਰੋਕੋ ਅੰਦੋਲਨ ਦੀ ਹਮਾਇਤ ’ਚ ਪੰਜ ਹੋਰ ਕਿਸਾਨ ਜਥੇਬੰਦੀਆਂ ਨਿੱਤਰ ਆਈਆਂ ਹਨ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਮਾਲਵਾ (ਹੀਰਕੇ) ਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਸ਼ਾਮਲ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨਪਾਲ, ਮਲੂਕ ਸਿੰਘ ਹੀਰਕੇ ਤੇ ਹਰਬੰਸ ਸਿੰਘ ਸੰਘਾ ਨੇ ਕਿਹਾ ਕਿ ਪੰਜਾਬ ਦੇ ਬਠਿੰਡਾ ਜੰਕਸ਼ਨ, ਮਾਨਸਾ, ਬਰਨਾਲਾ, ਸੰਗਰੂਰ, ਹੁਸ਼ਿਆਰਪੁਰ, ਵੱਲਾ ਫਾਟਕ (ਅੰਮ੍ਰਿਤਸਰ), ਧਬਲਾਨ (ਪਟਿਆਲਾ), ਅਜੀਤਵਾਲ (ਮੋਗਾ), ਮੰਡੀ ਅਹਿਮਦਗੜ੍ਹ (ਲੁਧਿਆਣਾ) ਤੇ ਜਲਾਲਾਬਾਦ (ਫਾਜ਼ਿਲਕਾ) ਆਦਿ 10 ਥਾਵਾਂ ’ਤੇ 12 ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ।

LEAVE A REPLY

Please enter your comment!
Please enter your name here