ਜਲਪਾਈਗੁੜੀ (ਪੱਛਮੀ ਬੰਗਾਲ), 1 ਅਪਰੈਲ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਐਤਵਾਰ ਨੂੰ ਸੂਬੇ ਦੇ ਜਲਪਾਈਗੁੜੀ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਆਏ ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਇਸ ਤੂਫਾਨ ‘ਚ 100 ਤੋਂ ਜ਼ਿਆਦਾ ਵਿਅਕਤੀ ਜ਼ਖਮੀ ਹੋਏ ਹਨ। ਜ਼ਿਲ੍ਹਾ ਹੈੱਡਕੁਆਰਟਰ ਕਸਬੇ ਦੇ ਜ਼ਿਆਦਾਤਰ ਹਿੱਸਿਆਂ ਅਤੇ ਨੇੜਲੇ ਮੈਨਾਗੁੜੀ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਨਾਲ ਕਈ ਝੌਪੜੀਆਂ ਅਤੇ ਘਰਾਂ ਨੂੰ ਨੁਕਸਾਨ ਪਹੁੰਚਿਆ, ਦਰੱਖਤ ਉੱਖੜ ਗਏ ਅਤੇ ਬਿਜਲੀ ਦੇ ਖੰਭੇ ਡਿੱਗ ਗਏ। ਮਮਤਾ ਨੇ ਦੇਰ ਰਾਤ ਜ਼ਿਲ੍ਹੇ ਦਾ ਦੌਰਾ ਕੀਤਾ।

LEAVE A REPLY

Please enter your comment!
Please enter your name here