ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗਡ਼੍ਹ, 27 ਮਾਰਚ
ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਤਹਿਗਡ਼੍ਹ ਸਾਹਿਬ ਵਿੱਚ ਮਜ਼ਬੂਤ ਹੁੰਦੀ ਜਾ ਰਹੀ ਹੈ। ਪਹਿਲਾਂ ਗੁਰਪ੍ਰੀਤ ਸਿੰਘ ਜੀਪੀ ‘ਆਪ’ ਵਿੱਚ ਸ਼ਾਮਲ ਹੋਏ ਅਤੇ ਪਾਰਟੀ ਨੇ ਉਨ੍ਹਾਂ ਨੂੰ ਇੱਥੋਂ ਉਮੀਦਵਾਰ ਐਲਾਨ ਦਿੱਤਾ। ਉਸ ਤੋਂ ਬਾਅਦ ਵਿਧਾਨ ਸਭਾ ਹਲਕਾ ਅਮਰਗਡ਼੍ਹ ਦੀ ਵੱਡੀ ਆਗੂ ਮਾਈ ਰੂਪ ਕੌਰ ਬਾਗਡ਼ੀਆਂ ਕਾਂਗਰਸ ਛੱਡ ਕੇ ਪਰਿਵਾਰ ਸਣੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਅੱਜ ਵਿਧਾਨ ਸਭਾ ਹਲਕਾ ਅਮਰਗਡ਼੍ਹ ਦੇ ਕਈ ਕਾਂਗਰਸੀ ਆਗੂ ਅਤੇ ਅਹੁਦੇਦਾਰ ਤੇ ਅਮਰਗਡ਼੍ਹ ਦੇ ਕਈ ਪਿੰਡਾਂ ਦੇ ਸਰਪੰਚ ‘ਆਪ’ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਸ੍ਰੀ ਮਾਨ ਨੇ ਸਮੂਹ ਆਗੂਆਂ ਨੂੰ ਵਿਧਾਨ ਸਭਾ ਹਲਕਾ ਅਮਰਗਡ਼੍ਹ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਪ੍ਰੇਰਿਆ।

‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂ ਅਤੇ ਵਰਕਰ ਮੁੱਖ ਮੰਤਰੀ ਭਗਵੰਤ ਮਾਨ ਨਾਲ।

ਅੱਜ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਭਾਈ ਨਰਪਤ ਸਿੰਘ ਬਾਗਡ਼ੀਆਂ, ਹਰਮਨ ਕੌਰ ਬਾਗਡ਼ੀਆਂ, ਸਿਮਰਜੀਤ ਸਿੰਘ ਸੇਹਕੇ, ਪਰਮਜੀਤ ਸਿੰਘ ਬਾਗਡ਼ੀ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਹਰਮੀਤ ਸਿੰਘ, ਗੁਰਵਿੰਦਰ ਸਿੰਘ ਸਰਪੰਚ ਨਿਆਮਤਪੁਰ, ਗੁਰਵਿੰਦਰ ਸਿੰਘ, ਭਗਵੰਤ ਸਿੰਘ ਭਾਦੀ, ਜੈਪਿੰਦਰ ਸਿੰਘ ਰਿੰਕੂ ਨੌਸ਼ਹਿਰਾ, ਕਰਮਜੀਤ ਸਿੰਘ ਰਟੌਲ, ਕੁਲਵਿੰਦਰ ਸਿੰਘ ਸਰਪੰਚ ਸੰਗਾਲਾ, ਨਰਿੰਦਰ ਸਿੰਘ ਬਿੱਲੂ ਆਦਿ ਸ਼ਾਮਲ ਹਨ।

The publish ਫਤਹਿਗਡ਼੍ਹ ਸਾਹਿਬ ਲੋਕ ਸਭਾ ਹਲਕੇ ਵਿਚ ‘ਆਪ’ ਨੂੰ ਮਿਲੀ ਮਜ਼ਬੂਤੀ appeared first on Punjabi Tribune.

LEAVE A REPLY

Please enter your comment!
Please enter your name here