ਫਰੀਦਾਬਾਦ (ਪੱਤਰ ਪ੍ਰੇਰਕ): ਮੁੱਖ ਮੰਤਰੀ ਮਨੋਹਰ ਲਾਲ ਦੇ ਮੁੱਖ ਸਲਾਹਕਾਰ (ਸ਼ਹਿਰੀ ਵਿਕਾਸ) ਡੀਐੱਸ ਢੇਸੀ ਨੇ ਕਿਹਾ ਕਿ ਸ਼ਹਿਰ ਵਿੱਚ ਚੱਲ ਰਹੀਆਂ ਸਾਰੀਆਂ ਵੱਡੀਆਂ ਵਿਕਾਸ ਯੋਜਨਾਵਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾਣ ਅਤੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੰਮ ਵਿੱਚ ਕੋਈ ਅਣਗਹਿਲੀ ਨਹੀਂ ਹੋਣੀ ਚਾਹੀਦੀ। ਸ੍ਰੀ ਢੇਸੀ ਅੱਜ ਮੰਗਲਵਾਰ ਨੂੰ ਮਿਨੀ ਸਕੱਤਰੇਤ ਵਿੱਚ ਫਰੀਦਾਬਾਦ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰ ਰਹੇ ਸਨ। ਮੀਟਿੰਗ ਵਿੱਚ ਐੱਫਐੱਮਡੀਏ ਦੇ ਸੀਈਓ ਏ. ਸ੍ਰੀਨਿਵਾਸ, ਡਿਪਟੀ ਕਮਿਸ਼ਨਰ ਵਿਕਰਮ ਸਿੰਘ, ਐੱਚਐੱਸਵੀਪੀ ਪ੍ਰਸ਼ਾਸਕ ਡਾ.ਗਰਿਮਾ ਮਿੱਤਲ, ਵਧੀਕ ਡਿਪਟੀ ਕਮਿਸ਼ਨਰ ਆਨੰਦ ਸ਼ਰਮਾ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸਾਲ 2031 ਤੱਕ ਆਬਾਦੀ ਨੂੰ ਧਿਆਨ ਵਿੱਚ ਰੱਖਦੇ ਹੋਏ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਵੱਖ-ਵੱਖ ਪ੍ਰਾਜੈਕਟ ਸ਼ਾਮਲ ਹਨ।

LEAVE A REPLY

Please enter your comment!
Please enter your name here