ਨਵੀਂ ਦਿੱਲੀ, 27 ਮਾਰਚ

ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ’ਚ ਪੁੱਛ-ਗਿੱਛ ਲਈ ਟੀਐੱਮਸੀ ਆਗੂ ਮਹੂਆ ਮੋਇਤਰਾ (49) ਅਤੇ ਦੁਬਈ ਆਧਾਰਿਤ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਨਵੇਂ ਸੰਮਨ ਜਾਰੀ ਕਰਦਿਆਂ 28 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ। ਕੇਂਦਰੀ ਏਜੰਸੀ ਨੇ ਤ੍ਰਿਣਮੂਲ ਕਾਂਗਰਸ ਆਗੂ ਨੂੰ ਪਹਿਲਾਂ ਦੋ ਵਾਰ ਪੁੱਛ-ਪੜਤਾਲ ਲਈ ਸੰਮਨ ਭੇਜੇ ਸਨ ਪਰ ਸਰਕਾਰੀ ਕੰਮ ਦਾ ਹਵਾਲਾ ਦਿੰਦਿਆਂ ਉਹ ਪੇਸ਼ ਨਹੀਂ ਹੋਈ ਸੀ। ਸੂਤਰਾਂ ਮੁਤਾਬਕ ਮਹੂਆ ਅਤੇ ਹੀਰਾਨੰਦਾਨੀ ਨੂੰ ਵੀਰਵਾਰ ਨੂੰ ਇਥੇ ਈਡੀ ਦਫ਼ਤਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

LEAVE A REPLY

Please enter your comment!
Please enter your name here