ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 2 ਮਈ

ਬਹੁਜਨ ਸਮਾਜ ਪਾਰਟੀ (ਬਸਪਾ) ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਤੋਂ ਮਹਿਲਾ ਸ਼ਕਤੀਕਰਨ ਵਿੱਚ ਭਰੋਸਾ ਪ੍ਰਗਟਾਉਂਦਿਆਂ ਦਿੱਲੀ ਦੀ ਸਾਬਕਾ ਪ੍ਰੋਫੈਸਰ ਡਾ. ਰਿਤੂ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਇਹ ਐਲਾਨ ਬਸਪਾ ਦੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਤੇ ਸੂਬਾ ਕੋਆਰਡੀਨੇਟਰ ਵਿਪੁਲ ਕੁਮਾਰ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

LEAVE A REPLY

Please enter your comment!
Please enter your name here