ਪਾਲ ਸਿੰਘ ਨੌਲੀ

ਜਲੰਧਰ, 28 ਅਪਰੈਲ

ਬਹੁਜਨ ਸਮਾਜ ਪਾਰਟੀ ਪੰਜਾਬ ਨੇ ਅੱਜ ਆਪਣੇ 10ਵੇਂ ਉਮੀਦਵਾਰ ਦਾ ਐਲਾਨ ਕਰਦਿਆਂ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਲੋਕ ਸਭਾ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜੀਆ ਦੇ ਨਾਂ ਦਾ ਐਲਾਨ ਕੀਤਾ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਓਬੀਸੀ ਵਰਗ ਨਾਲ ਸਬੰਧਤ ਦਵਿੰਦਰ ਸਿੰਘ ਰਾਮਗੜ੍ਹੀਆ ਆਲ ਇੰਡੀਆ ਵਿਸ਼ਵਕਰਮਾ ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਅਤੇ ਰਾਮਗੜ੍ਹੀਆ ਬੋਰਡ ਪੰਜਾਬ ਦੇ ਪ੍ਰਧਾਨ ਵੀ ਹਨ।

LEAVE A REPLY

Please enter your comment!
Please enter your name here