ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 30 ਮਾਰਚ

ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਰਿਆਣਾ ਦੇ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਅੰਬਾਲਾ ਪੁਲੀਸ ਦੀ ਮਦਦ ਕਰਨ ’ਤੇ ‘ਆਪ’ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲੀਸ ਨੇ ਨਵਦੀਪ ਵਿਰੁੱਧ ਝੂਠੇ ਕੇਸ ਦਰਜ ਕੀਤੇ ਹਨ ਕਿਉਂਕਿ ਉਹ ਹੋਰ ਕਿਸਾਨਾਂ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਿਹਾ ਸੀ। ਉਨ੍ਹਾਂ ਸਵਾਲ ਕੀਤਾ ਕਿ ਹਰਿਆਣਾ ਪੁਲੀਸ ਪੰਜਾਬ ਦੇ ਪੁਲੀਸ ਅਧਿਕਾਰੀਆਂ ਨੂੰ ਸੂਚਿਤ ਕੀਤੇ ਬਿਨਾਂ ਕਿਸੇ ਨੂੰ ਗ੍ਰਿਫ਼ਤਾਰ ਕਰਨ ਲਈ ਕਿਵੇਂ ਆ ਸਕਦੀ ਹੈ?

ਸ੍ਰੀ ਬਾਜਵਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਦਬਾਉਣ ਲਈ ‘ਆਪ’ ਸਰਕਾਰ ਹਮੇਸ਼ਾ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨ ਵਿਰੋਧੀ ਸਰਕਾਰ ਹੈ।

LEAVE A REPLY

Please enter your comment!
Please enter your name here