ਚੰਡੀਗੜ੍ਹ, 14 ਮਾਰਚ

ਪੰਜਾਬ ਦੇ ਕਪੂਰਥਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਮੌਜੂਦਗੀ ਵਿੱਚ ਸਾਬਕਾ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਦਲ ’ਚ ਸ਼ਮੂਲੀਅਤ ਮਗਰੋਂ ਉਨ੍ਹਾਂ ਕਿਹਾ ਕਿ ਉਹ ਅਕਾਲੀ ਸੀ, ਅਕਾਲੀ ਹੈ ਤੇ ਅਕਾਲੀ ਰਹੇਗੀ। ਉਨ੍ਹਾਂ ਨੂੰ 15 ਮਹੀਨੇ ਪਹਿਲਾਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਦੋਸ਼ ਲਗਾ ਕੇ ਦਲ ’ਚੋਂ ਬਾਹਰ ਕਰ ਦਿੱਤਾ ਗਿਆ ਸੀ।ਸ੍ਰੀ ਸੁਖਬੀਰ ਸਿੰਘ ਬਾਦਲ, ਦਲਜੀਤ ਸਿੰਘ ਚੀਮਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸ਼ਰਨਜੀਤ ਸਿੰਘ ਢਿੱਲੋਂ ਅਤੇ ਸੁਰਜੀਤ ਸਿੰਘ ਰੱਖੜਾ ਹੋਰ ਸੀਨੀਅਰ ਆਗੂ ਬੀਬੀ ਜਗੀਰ ਕੌਰ ਦੇ ਮੁੜ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਪੁੱਜੇ। ਸਾਬਕਾ ਅਕਾਲੀ ਮੰਤਰੀ ਜਗੀਰ ਕੌਰ ਸਾਲ 1999, 2004 ਅਤੇ 2020 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਪ੍ਰਧਾਨ ਰਹੀ। ਉਨ੍ਹਾਂ ਨੂੰ ਨਵੰਬਰ 2022 ਵਿੱਚ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here