ਇਸਲਾਮਾਬਾਦ, 5 ਅਪਰੈਲ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਕੋਈ ਜ਼ਹਿਰੀਲਾ ਪਦਾਰਥ ਨਹੀਂ ਦਿੱਤਾ ਗਿਆ ਹੈ। ਇਸ ਗੱਲ ਦਾ ਖੁਲਾਸਾ ਉਨ੍ਹਾਂ ਦੇ ਨਿੱਜੀ ਡਾਕਟਰ ਨੇ ਮੈਡੀਕਲ ਜਾਂਚ ਤੋਂ ਬਾਅਦ ਕੀਤਾ। ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਦੋਸ਼ ਲਗਾਏ ਸਨ ਕਿ ਦੇਸ਼ ਦੀ ਸਾਬਕਾ ਪਹਿਲੀ ਮਹਿਲਾ ਨੂੰ ਜ਼ਹਿਰ ਦਿੱਤਾ ਗਿਆ। ਇਮਰਾਨ ਖਾਨ ਦੀ ਨਿੱਜੀ ਰਿਹਾਇਸ਼ ਨੂੰ ਸਬ ਜੇਲ੍ਹ ਵਿੱਚ ਤਬਦੀਲ ਕਰ ਕੇ ਬੁਸ਼ਰਾ ਬੀਬੀ ਨੂੰ ਉੱਥੇ ਹੀ ਨਜ਼ਰਬੰਦ ਕੀਤਾ ਹੋਇਆ ਸੀ।

ਦੋ ਅਪਰੈਲ ਨੂੰ 19 ਕਰੋੜ ਪੌਂਡ ਦੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਦੀ ਅਡਿਆਲਾ ਜੇਲ੍ਹ ਵਿੱਚ ਹੋਈ ਸੁਣਵਾਈ ਦੌਰਾਨ ਇਮਰਾਨ ਖਾਨ ਨੇ ਜੱਜ ਨਾਸਿਰ ਜਾਵੇਦ ਰਾਣਾ ਨੂੰ ਜਾਣੂ ਕਰਵਾਇਆ ਸੀ ਕਿ ਦੇਸ਼ ਦੀ ਸਾਬਕਾ ਪਹਿਲੀ ਮਹਿਲਾ ਨੂੰ ਜ਼ਹਿਰ ਦੇਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਬੁਸ਼ਰਾ ਬੀਬੀ ਦੀ ਚਮੜੀ ਅਤੇ ਜੀਭ ’ਤੇ ਜ਼ਹਿਰ ਦੇ ਪ੍ਰਭਾਵ ਦਿਖ ਰਹੇ ਸਨ। 71 ਸਾਲਾ ਸਾਬਕਾ ਪ੍ਰਧਾਨ ਮੰਤਰੀ ਨੇ ਕਿਸੇ ਦਾ ਨਾਮ ਲਏ ਬਿਨਾ ਕਿਹਾ ਸੀ, ‘‘ਮੈਨੂੰ ਪਤਾ ਹੈ ਕਿ ਇਸ ਦੇ ਪਿੱਛੇ ਕੌਣ ਹੈ।’’ -ਪੀਟੀਆਈ

LEAVE A REPLY

Please enter your comment!
Please enter your name here