ਪਾਲ ਸਿੰਘ ਨੌਲੀ

ਜਲੰਧਰ, 28 ਅਪਰੈਲ

ਲੋਕ ਸਭਾ ਹਲਕਾ ਜਲੰਧਰ ਦੀ ਸੀਟ ਮੁੱਖ ਮੰਤਰੀ ਭਗਵੰਤ ਮਾਨ ਵਕਾਰ ਦਾ ਸਵਾਲ ਬਣਾ ਕੇ ਲੜ ਰਹੇ ਹਨ। ਉਨ੍ਹਾਂ ਵਰਕਰਾਂ ਦੀ ਮੀਟਿੰਗ ਵਿੱਚ ਇਹ ਐਲਾਨ ਕੀਤਾ ਸੀ ਕਿ ਸੰਗਰੂਰ ਤੋਂ ਬਾਅਦ ਜਲੰਧਰ ਵੀ ਉਨ੍ਹਾਂ ਲਈ ਸਭ ਤੋਂ ਅਹਿਮ ਸੀਟ ਹੋਵੇਗੀ। ਵਿਧਾਇਕਾਂ ਦੀ ਮੀਟਿੰਗ ਵਿੱਚ ਤਾਂ ਭਗਵੰਤ ਮਾਨ ਨੇ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਜਲੰਧਰ ਸੀਟ ਨੂੰ ਉਹ ਹਰ ਹਾਲ ਵਿੱਚ ਤੇ ਕਿਸੇ ਵੀ ਕੀਮਤ ਵਿੱਚ ਜਿੱਤਣਾ ਚਾਹੁੰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ਮਗਰੋਂ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਭੈਣ ਮਨਪ੍ਰੀਤ ਕੌਰ ਅਤੇ ਧੀ ਨਿਆਮਤ ਕੌਰ ਨੂੰ ਲੈ ਕੇ ‘ਆਪ’ ਦੇ ਇੱਥੋਂ ਦੇ ਉਮੀਦਵਾਰ ਪਵਨ ਟੀਨੂੰ ਸਣੇ ਸ੍ਰੀ ਕਸ਼ਟ ਨਿਵਾਰਣ ਬਾਲਾਜੀ ਮੰਦਰ ਵਿੱਚ ਨਤਮਸਤਕ ਹੋਏ। ਡਾ. ਗੁਰਪ੍ਰੀਤ ਕੌਰ ਨੇ ਪਵਨ ਟੀਨੂੰ ਦੀ ਜਿੱਤ ਦਾ ਦਾਅਵਾ ਕੀਤਾ।

 

LEAVE A REPLY

Please enter your comment!
Please enter your name here