ਆਤਿਸ਼ ਗੁਪਤਾ
ਚੰਡੀਗੜ੍ਹ, 4 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜਰ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਉਮੀਦਵਾਰ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਹਲਕੇ ਦੇ ਲੋਕਾਂ ਬਾਰੇ ਫੀਡਬੈਕ ਲਿਆ। ਮੀਟਿੰਗ ਵਿੱਚ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਤੇ ਬੱਸੀ ਪਠਾਣਾਂ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ, ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਲਖਬੀਰ ਸਿੰਘ ਰਾਏ, ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ, ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ, ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਅਤੇ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਹਾਜ਼ਰ ਸਨ। ਸ੍ਰੀ ਮਾਨ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਸਾਰੇ ਆਗੂਆਂ ਨਾਲ ਵਿਚਾਰ ਕੀਤਾ। ਸ੍ਰੀ ਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਫਤਹਿਗੜ੍ਹ ਸਾਹਿਬ ਦੇ ਹਰੇਕ ਹਲਕੇ ਵਿੱਚ 3-4 ਦਿਨ ਦਾ ਸਮਾਂ ਦੇਣਗੇ, ਜਿੱਥੇ ਉਹ ਮੀਟਿੰਗਾਂ, ਰੋਡ ਸ਼ੋਅ ਅਤੇ ਰੈਲੀਆਂ ਕਰਨਗੇ।