ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 3 ਮਾਰਚ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਭਗਵੰਤ ਮਾਨ ਕੇਂਦਰ ਅਤੇ ਕਿਸਾਨਾਂ ਵਿਚਕਾਰ ਵਿਚੋਲਗੀ ਕਰਨ ਦੀ ਥਾਂ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਤੁਰੰਤ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਕਿਸਾਨਾਂ ਦੀਆਂ 23 ਫ਼ਸਲਾਂ ’ਤੇ ਐੱਮਐੱਸਪੀ ਦੇਣ ਦਾ ਬਿੱਲ ਲੈ ਕੇ ਆਉਣ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕਿਸਾਨੀ ਮੁੱਦਿਆਂ ਉੱਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿੱਚ ਵਿਚੋਲਗੀ ਕਰ ਕੇ ਕਿਸਾਨੀ ਮੁੱਦਿਆਂ ਨੂੰ ਹੱਲ ਕਰਨ ਦੀ ਸਿਰਫ਼ ਦਿਖਾਵਾ ਕਰ ਕੇ ਰਹੇ ਹਨ। ਜੇ ਉਹ ਕਿਸਾਨਾਂ ਦੇ ਸੱਚੇ ਹਿਤੈਸ਼ੀ ਹਨ ਤਾਂ ਉਹ ਵੋਟਾਂ ਵੇਲੇ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਸਾਰੀਆਂ 23 ਫ਼ਸਲਾਂ ’ਤੇ ਸਵਾਮੀਨਾਥਨ ਫਾਰਮੂਲੇ ਅਨੁਸਾਰ ਐੱਮਐੱਸਪੀ ਦੇਣ ਦਾ ਵਾਅਦਾ ਪੂਰਾ ਕਰਨ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਦੋ ਸਾਲ ਬੀਤਣ ਤੋਂ ਬਾਅਦ ਵੀ ਅਜੇ ਤੱਕ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਪਰ ਹੁਣ ਲੋਕ ਸਭਾ ਚੋਣਾਂ ਨੇੜੇ ਦੇਖ ਕੇ ਉਨ੍ਹਾਂ ਵੱਲੋਂ ਇਹ ਡਰਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਵੀ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਸੀ ਪਰ ਅਜੇ ਤੱਕ ਮਾਨ ਸਰਕਾਰ ਨੇ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚੋਂ ਵੋਟਾਂ ਲੈ ਕੇ ਸਰਕਾਰ ਬਣਾਉਣ ਵਾਲੇ ਭਗਵੰਤ ਮਾਨ ਅੱਜ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰ ਰਹੇ ਹਨ।

LEAVE A REPLY

Please enter your comment!
Please enter your name here