ਨਵੀਂ ਦਿੱਲੀ, 11 ਮਾਰਚ

ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੀ ਦੂਜੀ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਅੱਜ ਇੱਥੇ ਮੀਟਿੰਗ ਕਰੇਗੀ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਕੇਂਦਰੀ ਚੋਣ ਕਮੇਟੀ ਦੇ ਹੋਰ ਮੈਂਬਰ ਮੌਜੂਦ ਰਹਿਣਗੇ। ਪਿਛਲੇ ਦਿਨਾਂ ‘ਚ ਸ੍ਰੀ ਨੱਢਾ ਅਤੇ ਸ਼ਾਹ ਨੇ ਵੱਖ-ਵੱਖ ਰਾਜਾਂ ਦੀਆਂ ਚੋਣ ਕਮੇਟੀਆਂ ਅਤੇ ਉੱਥੋਂ ਦੇ ਸੀਨੀਅਰ ਨੇਤਾਵਾਂ ਨਾਲ ਵੱਖ-ਵੱਖ ਬੈਠਕਾਂ ਕੀਤੀਆਂ ਹਨ ਅਤੇ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕੀਤੀ ਹੈ। ਇਸ ਤੋਂ ਪਹਿਲਾਂ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ 1 ਮਾਰਚ ਨੂੰ ਹੋਈ ਸੀ ਅਤੇ ਅਗਲੇ ਦਿਨ ਪਾਰਟੀ ਨੇ 16 ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।

LEAVE A REPLY

Please enter your comment!
Please enter your name here