ਪੁਣੇ (ਮਹਾਰਾਸ਼ਟਰ), 22 ਮਾਰਚ

ਰਾਸ਼ਟਰਵਾਦੀ ਕਾਂਗਰਸ ਪਾਰਟੀ-ਸ਼ਰਦ ਚੰਦਰ ਪਵਾਰ (ਐੱਨਸੀਪੀ-ਐੱਸਪੀ) ਦੇ ਮੁਖੀ ਸ਼ਰਦ ਪਵਾਰ ਨੇ ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕੀਤੀ ਹੈ ,ਤੇ ਆਖਿਆ ਕਿ ਭਾਜਪਾ ਨੂੰ ‘‘ਸੱਤਾ ਦੀ ਦੁਰਵਰਤੋਂ’’ ਦੀ ਕੀਮਤ ਤਾਰਨੀ ਪਵੇਗੀ। ਪੁਣੇ ਜ਼ਿਲ੍ਹੇ ਦੇ ਬਾਰਾਮਤੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਦ ਪਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਲੋਕ ਚੋਣਾਂ ’ਚ ਉਸੇ ਤਰ੍ਹਾਂ ਆਪਣੀ ਇੱਕਜੁਟ ਤਾਕਤ ਦਾ ਮੁਜ਼ਾਹਰਾ ਕਰਨਗੇ ਜਿਸ ਤਰ੍ਹਾਂ ਐਮਰਜੈਂਸੀ ਦੌਰਾਨ ਕੀਤਾ ਸੀ। ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦਿਆਂ ਪਵਾਰ ਨੇ ਆਖਿਆ ਕਿ ਉਨ੍ਹਾਂ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਸੰਘੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਐੱਨਸੀਪੀ-ਐੱਸਪੀ ਮੁਖੀ ਨੇ ਆਖਿਆ, ‘‘ਇਸੇ ਕਦਮ ਤਹਿਤ ਹੀ ਕਾਂਗਰਸ ਦੇ ਬੈਂਕ ਖਾਤੇ ਜਾਮ ਕੀਤੇ ਗਏ। ਪਹਿਲਾਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਹੁਣ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।’’ –ਪੀਟੀਆਈ

LEAVE A REPLY

Please enter your comment!
Please enter your name here