ਆਤਿਸ਼ ਗੁਪਤਾ

ਚੰਡੀਗੜ੍ਹ, 16 ਅਪਰੈਲ

ਭਾਜਪਾ ਨੇ ਪੰਜਾਬ ਵਿੱਚ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ, ਹੁਸ਼ਿਆਰਪੁਰ ਤੋਂ ਸ੍ਰੀਮਤੀ ਅਨਿਤਾ ਸੋਮ ਪ੍ਰਕਾਸ਼ ਅਤੇ ਬਠਿੰਡਾ ਤੋਂ ਸ੍ਰੀਮਤੀ ਪਰਮਪਾਲ ਕੌਰ ਸਿੱਧੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਨੇ ਹੁਣ ਤੱਕ ਪੰਜਾਬ ਦੀਆਂ 13 ਵਿੱਚੋਂ 9 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਾਲੇ ਲੋਕ ਸਭਾ ਹਲਕਾ ਸੰਗਰੂਰ, ਆਨੰਦਪੁਰ ਸਾਹਿਬ, ਫਿਰੋਜ਼ਪੁਰ ਅਤੇ ਫਤਹਿਗੜ੍ਹ ਸਾਹਿਬ ਦੇ ਉਮੀਦਵਾਰਾਂ ਦਾ ਐਲਾਨ ਬਾਕੀ ਹੈ।

LEAVE A REPLY

Please enter your comment!
Please enter your name here