ਨਵੀਂ ਦਿੱਲੀ, 7 ਮਾਰਚ

ਸੀਬੀਆਈ ਨੇ ਮਨੁੱਖੀ ਤਸਕਰੀ ਨਾਲ ਜੁੜੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਇਸ ਨੈੱਟਵਰਕ ਦੀ ਆੜ ਵਿਚ ਭਾਰਤੀ ਨਾਗਰਿਕਾਂ ਨੂੰ ਵਿਦੇਸ਼ ਵਿਚ ਚੰਗੀਆਂ ਨੌਕਰੀਆਂ ਦਾ ਲਾਲਚ ਦੇ ਕੇ ਰੂਸ-ਯੂਕਰੇਨ ਜੰਗ ਵਿਚ ਧੱਕਿਆ ਜਾ ਰਿਹਾ ਸੀ। ਅਧਿਕਾਰੀਆਂ ਮੁਤਾਬਕ ਏਜੰਸੀ ਵੱਲੋਂ ਸੱਤ ਸ਼ਹਿਰਾਂ ਵਿਚਲੇੇ ਦਸ ਤੋਂ ਵੱਧ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਏਜੰਸੀ ਨੇ ਕਈ ਵੀਜ਼ਾ ਕੰਸਲਟੈਂਸੀ ਫਰਮਾਂ ਤੇ ਏਜੰਟਾਂ ਖਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਛਾਪਿਆਂ ਦੌਰਾਨ ਕਈ ਵਿਅਕਤੀਆਂ ਨੂੰ ਹਿਰਾਸਤ ਵਿਚ ਲੈਣ ਤੋਂ ਇਲਾਵਾ 50 ਲੱਖ ਰੁਪਏ ਦੀ ਨਗ਼ਦੀ ਜ਼ਬਤ ਕੀਤੀ ਗਈ ਹੈ। -ਪੀਟੀਆਈ

LEAVE A REPLY

Please enter your comment!
Please enter your name here