ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 7 ਮਾਰਚ

ਭਾਰਤੀ ਜਨਤਾ ਪਾਰਟੀ ਦੀ ਇੱਕ ਮੀਟਿੰਗ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਸੁਭਾਸ਼ ਨਗਰ ਮੰਡਲ ਪ੍ਰਧਾਨ ਅਮਿਤ ਰਾਏ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਮਾਜ ਸੇਵਿਕਾ ਪੂਜਾ ਰਾਣੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੀਟਿੰਗ ਵਿੱਚ ਮਹਿਲਾ ਮੋਰਚਾ ਪ੍ਰਧਾਨ ਸ਼ੀਨੂ ਚੁੱਘ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਵੀ ਬੱਤਰਾ ਅਤੇ ਓਬੀਸੀ ਮੋਰਚਾ ਦੇ ਪ੍ਰਧਾਨ ਦਿਨੇਸ਼ ਮੋਂਗਾ ਵੀ ਹਾਜ਼ਰ ਸਨ।

ਇਸ ਮੌਕੇ ਜਸਵਿੰਦਰ ਸੱਗੂ ਨੂੰ ਓਬੀਸੀ ਮੋਰਚਾ ਸੁਭਾਸ਼ ਨਗਰ ਡਿਵੀਜ਼ਨ ਅਤੇ ਰੇਣੂ ਮਲਹੋਤਰਾ ਨੂੰ ਮਹਿਲਾ ਮੋਰਚਾ ਦੀ ਡਿਵੀਜ਼ਨ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਮਹਿਲਾ ਮੋਰਚਾ ਪ੍ਰਧਾਨ ਸ਼ੀਨੂ ਚੁੱਘ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਧੀਮਾਨ ਨੇ ਕਿਹਾ ਕਿ ਜਨਤਾ ਪੂਰੇ ਜੋਸ਼ ਅਤੇ ਊਰਜਾ ਨਾਲ ਤੀਜੀ ਵਾਰ ਮੋਦੀ ਸਰਕਾਰ ਵੱਲ ਵੇਖ ਰਹੀ ਹੈ ਅਤੇ ਪੰਜਾਬ ਦੇ ਲੋਕ ਵੀ ਕਹਿ ਰਹੇ ਹਨ ਕਿ ਪੰਜਾਬ ਵਿੱਚ ਇਸ ਵਾਰ ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ। ਇਸ ਮੌਕੇ ਡਾ. ਨਿਰਮਲ ਨਈਅਰ, ਨਵਲ ਜੈਨ, ਡਾ. ਸਤੀਸ਼ ਕੁਮਾਰ, ਦੇਵੀ ਸਹਾਏ ਟੰਡਨ, ਸੰਤੋਸ਼ ਅਰੋੜਾ, ਅਮਰੀਕ ਸਿੰਘ ਮਿੱਕਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here