ਨਵੀਂ ਦਿੱਲੀ, 25 ਅਪਰੈਲ

ਭਾਰਤ ਨੇ ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਮਨੀਪੁਰ ਸਮੇਤ ਹੋਰ ਥਾਵਾਂ ’ਤੇ ਮਨੁੱਖੀ ਹੱਕਾਂ ਦੀ ਉਲੰਘਣਾ ਨਾਲ ਸਬੰਧਤ ਕਥਿਤ ਘਟਨਾਵਾਂ ਦਾ ਹਵਾਲਾ ਦਿੰਦੀ ਰਿਪੋਰਟ ਨੂੰ ‘ਗੰਭੀਰ ਤੌਰ ’ਤੇ ਪੱਖਪਾਤੀ’ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਨਾਲ ਭਾਰਤ ਬਾਰੇ ਮਾੜੀ ਸਮਝ ਹੋਣ ਦਾ ਪਤਾ ਲਗਦਾ ਹੈ ਅਤੇ ਰਿਪੋਰਟ ਨੂੰ ਕੋਈ ਮਾਨਤਾ ਨਹੀਂ ਦਿੱਤੀ ਜਾਂਦੀ ਹੈ। ਵਿਦੇਸ਼ ਵਿਭਾਗ ਦੀ ਸਾਲਾਨਾ ਰਿਪੋਰਟ ’ਚ ਮਨੀਪੁਰ ’ਚ ਮਨੁੱਖੀ ਹੱਕਾਂ ਦੇ ਘਾਣ ਦੀਆਂ ਕਈ ਘਟਨਾਵਾਂ ਨੂੰ ਉਭਾਰਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਇਸ ਰਿਪੋਰਟ ਨੂੰ ਮਾਨਤਾ ਨਹੀਂ ਦਿੰਦਾ ਅਤੇ ਅਮਰੀਕਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੀ ਇਸ ਵੱਲ ਧਿਆਨ ਨਾ ਦੇਵੇ।

LEAVE A REPLY

Please enter your comment!
Please enter your name here