ਨਵੀਂ ਦਿੱਲੀ, 15 ਫਰਵਰੀ

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਦੇਸ਼ ਤਕਨੀਕੀ ਕ੍ਰਾਂਤੀ ਦੇ ਸਿਖਰ ’ਤੇ ਹੈ ਜੋ ਭਾਰਤੀ ਅਰਥਚਾਰੇ ਤੇ ਜ਼ਿੰਦਗੀ ਦੇ ਸਾਰੇ ਪੱਖਾਂ ਨੂੰ ਆਕਾਰ ਦੇ ਰਿਹਾ ਹੈ। ਉਪ ਰਾਸ਼ਟਰਪਤੀ ਨੇ ਇਹ ਟਿੱਪਣੀ ਦਿੱਲੀ ਯੂਨੀਵਰਸਿਟੀ ਦੇ ਹਿੰਦੂ ਕਾਲਜ ਦੀ 125ਵੀਂ ਵਰ੍ਹੇਗੰਢ ਮੌਕੇ ਲੜਕਿਆਂ ਦੇ ਹੋਸਟਲ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਕੀਤੀ। ਉਨ੍ਹਾਂ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਸੋਨ ਤਗ਼ਮਿਆਂ ਨਾਲ ਸਨਮਾਨਿਤ ਕੀਤਾ ਅਤੇ ਇਸ ਮੌਕੇ ਇਕ ਪੁਸਤਕ ਵੀ ਰਿਲੀਜ਼ ਕੀਤੀ।

ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ, ‘ਭਾਰਤ ਤਕਨੀਕੀ ਕ੍ਰਾਂਤੀ ਦੇ ਸਿਖਰ ’ਤੇ ਹੈ। ਇਹ ਭਾਰਤੀ ਅਰਥਚਾਰੇ ਅਤੇ ਸਾਡੀ ਜ਼ਿੰਦਗੀ ਦੇ ਸਾਰੇ ਪੱਖਾਂ ਨੂੰ ਆਕਾਰ ਵੀ ਦੇ ਰਹੀ ਹੈ।’ ਉਨ੍ਹਾਂ ਕਿਹਾ ਕਿ ਸਾਨੂੰ ਅੜਿੱਕੇ ਪਾਉਣ ਵਾਲੀ ਤਕਨੀਕ ਦੀ ਵਰਤੋਂ ਨੂੰ ਲੈ ਕੇ ਚੌਕਸ ਰਹਿਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਹਿੰਦੂ ਕਾਲਜ ਨੇ ਸੰਸਥਾ ਦੀ 125ਵੀਂ ਵਰ੍ਹੇਗੰਢ ਮੌਕੇ ਇੱਕ ਮਾਰਚ ਕੱਢਿਆ ਸੀ ਜਿਸ ਵਿੱਚ ਹਿੰਦੂ ਕਾਲਜ ਦੇ ਸਾਬਕਾ ਵਿਦਿਆਰਥੀ ਅਰਜੁਨ ਰਾਮਪਾਲ ਸਮੇਤ ਕਈ ਹਸਤੀਆਂ ਨੇ ਹਿੱਸਾ ਲਿਆ। -ਪੀਟੀਆਈ

LEAVE A REPLY

Please enter your comment!
Please enter your name here