ਨਵੀਂ ਦਿੱਲੀ, 23 ਅਪਰੈਲ

ਮਸਾਲਿਆਂ ਦੇ ਵਿਸ਼ਵ ਦੇ ਸਭ ਤੋਂ ਵੱਡੇ ਉਤਪਾਦਕ, ਖਪਤਕਾਰ ਅਤੇ ਨਿਰਯਾਤਕ ਭਾਰਤ ਨੇ ਸਿੰਗਾਪੁਰ ਅਤੇ ਹਾਂਗਕਾਂਗ ਦੇ ਫੂਡ ਸੇਫਟੀ ਰੈਗੂਲੇਟਰਾਂ ਤੋਂ ਦੋ ਭਾਰਤੀ ਕੰਪਨੀਆਂ ਦੇ ਮਸਾਲੇ ਉਤਪਾਦਾਂ ’ਤੇ ਪਾਬੰਦੀ ਦੇ ਸਬੰਧ ਵਿਚ ਵੇਰਵੇ ਮੰਗੇ ਹਨ। ਸਿੰਗਾਪੁਰ ਅਤੇ ਹਾਂਗਕਾਂਗ ਨੇ ਗੁਣਵੱਤਾ ਦੀਆਂ ਚਿੰਤਾਵਾਂ ਦੇ ਕਾਰਨ ਹਾਲ ਹੀ ਵਿੱਚ ਐੈੱਮਡੀਐੱਚ ਅਤੇ ਐਵਰੈਸਟ ਕੰਪਨੀਆਂ ਦੇ ਕੁਝ ਮਸਾਲਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ। ਵਣਜ ਮੰਤਰਾਲੇ ਨੇ ਇਨ੍ਹਾਂ ਦੋਵਾਂ ਦੇਸ਼ਾਂ ‘ਚ ਮੌਜੂਦ ਭਾਰਤੀ ਦੂਤਘਰਾਂ ਨੂੰ ਵੀ ਇਸ ਮਾਮਲੇ ’ਤੇ ਵਿਸਥਾਰਤ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਮੰਤਰਾਲੇ ਨੇ ਪਾਬੰਦੀ ਦੇ ਘੇਰੇ ਵਿੱਚ ਆਈਆਂ ਦੋ ਕੰਪਨੀਆਂ ਐੱਮਡੀਐੱਚ ਅਤੇ ਐਵਰੈਸਟ ਤੋਂ ਵੀ ਵੇਰਵੇ ਮੰਗੇ ਹਨ। ਉਨ੍ਹਾਂ ਦੇ ਉਤਪਾਦਾਂ ‘ਤੇ ਕਥਿਤ ਤੌਰ ‘ਤੇ ਮਨਜ਼ੂਰਸ਼ੁਦਾ ਹੱਦ ਤੋਂ ਵੱਧ ਕੀਟਨਾਸ਼ਕ ਐਥਿਲੀਨ ਆਕਸਾਈਡ ਹੋਣ ਕਾਰਨ ਪਾਬੰਦੀ ਲਗਾਈ ਗਈ ਹੈ।

LEAVE A REPLY

Please enter your comment!
Please enter your name here