ਸ੍ਰੀਨਗਰ, 19 ਫਰਵਰੀ

ਰਾਮਬਨ ਜ਼ਿਲ੍ਹੇ ਵਿੱਚ ਭਾਰੀ ਮੀਂਹ ਕਾਰਨ ਢਿੱਗਾਂ ਡਿੱਗਣ ਕਾਰਨ ਅੱਜ ਸ੍ਰੀਨਗਰ-ਜੰਮੂ ਕੌਮੀ ਮਾਰਗ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ। ਲੋਕਾਂ ਨੂੰ ਮੌਸਮ ਵਿੱਚ ਸੁਧਾਰ ਹੋਣ ਤੱਕ ਹਾਈਵੇਅ ’ਤੇ ਸਫ਼ਰ ਕਰਨ ਤੋਂ ਬਚਣ ਲਈ ਕਿਹਾ ਗਿਆ ਹੈ। ਬਨਿਹਾਲ ਇਲਾਕੇ ਦੇ ਰਾਮਬਨ ਵਿੱਚ ਮੇਹਦ-ਕੈਫੇਟੇਰੀਆ ਅਤੇ ਤਬੇਲਾ ਚਮਲਵਾਸ ਵਿੱਚ ਢਿੱਗਾਂ ਡਿੱਗਣ ਕਾਰਨ ਸ੍ਰੀਨਗਰ-ਜੰਮੂ ਹਾਈਵੇਅ ’ਤੇ ਆਵਾਜਾਈ ਬੰਦ ਹੋ ਗਈ ਹੈ। ਮੁੱਖ ਸੜਕ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਲੋਕਾਂ ਦੇ ਫਸਣ ਤੋਂ ਬਚਣ ਲਈ ਅਧਿਕਾਰੀਆਂ ਨੇ ਹਾਈਵੇਅ ’ਤੇ ਆਵਾਜਾਈ ਰੋਕ ਦਿੱਤੀ ਹੈ।

LEAVE A REPLY

Please enter your comment!
Please enter your name here