ਨਵੀਂ ਦਿੱਲੀ, 30 ਅਪਰੈਲ

ਸੀਬੀਆਈ ਨੇ ਚਾਰਜਸ਼ੀਟ ਵਿੱਚ ਕਿਹਾ ਹੈ ਕਿ ਮਨੀਪੁਰ ਪੁਲੀਸ ਦੇ ਮੁਲਾਜ਼ਮਾਂ ਨੇ ਕੁਕੀ ਭਾਈਚਾਰੇ ਦੀਆਂ ਦੋ ਔਰਤਾਂ ਨੂੰ ਕੰਗਪੋਕਪੀ ਜ਼ਿਲ੍ਹੇ ਵਿੱਚ ਲਗਪਗ 1,000 ਪ੍ਰਦਰਸ਼ਨਕਾਰੀਆਂ ਦੀ ਭੀੜ ਕੋਲ ਭੇਜ ਦਿੱਤਾ ਜਿਨ੍ਹਾਂ ਨੇ ਪੁਲੀਸ ਕੋਲ ਸ਼ਰਨ ਲਈ ਹੋਈ ਸੀ। ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਰਾਜ ਵਿੱਚ ਨਸਲੀ ਹਿੰਸਾ ਦੌਰਾਨ ਜਿਨਸੀ ਸ਼ੋਸ਼ਣ ਤੋਂ ਪਹਿਲਾਂ ਦੋ ਔਰਤਾਂ ਦੇ ਬਾਅਦ ਵਿੱਚ ਕੱਪੜੇ ਲਾਹ ਦਿੱਤੇ ਗਏ ਅਤੇ ਪਰੇਡ ਕੀਤੀ ਗਈ। ਇਨ੍ਹਾਂ ਔਰਤਾਂ ਵਿੱਚੋਂ ਇੱਕ ਕਾਰਗਿਲ ਜੰਗ ਦੇ ਸਾਬਕਾ ਫੌਜੀ ਦੀ ਪਤਨੀ ਸੀ। ਇਨ੍ਹਾਂ ਨੇ ਪੁਲੀਸ ਕਰਮਚਾਰੀਆਂ ਤੋਂ ਮਦਦ ਮੰਗਦਿਆਂ ਸੁਰੱਖਿਅਤ ਥਾਂ ’ਤੇ ਲਿਜਾਣ ਲਈ ਕਿਹਾ ਸੀ ਪਰ ਉਨ੍ਹਾਂ ਵਲੋਂ ਔਰਤਾਂ ਦੀ ਕੋਈ ਮਦਦ ਨਾ ਕੀਤੀ ਗਈ।

LEAVE A REPLY

Please enter your comment!
Please enter your name here