ਮੁੰਬਈ, 10 ਫਰਵਰੀ

ਐੱਨਸੀਬੀ ਮੁੰਬਈ ਦੇ ਸਾਬਕਾ ਖੇਤਰੀ ਨਿਰਦੇਸ਼ਕ ਸਮੀਰ ਵਾਨਖੇੜੇ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਰਜ ਮਨੀ ਲਾਂਡਰਿੰਗ ਮਾਮਲੇ ਖ਼ਿਲਾਫ਼ ਬੰਬੇ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਪਟੀਸ਼ਨ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਐੱਨਸੀਬੀ ਦੇ ਸੀਨੀਅਰ ਅਧਿਕਾਰੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਮਗਰੋਂ ‘ਬਦਲੇ ਦੀ ਭਾਵਨਾ’ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ। ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚੋਂ ਅਦਾਕਾਰ ਸ਼ਾਹਰੁਖ ਖਾਨ ਦੇ ਲੜਕੇ ਆਰਿਆ ਖਾਨ ਨੂੰ ਬਰੀ ਕਰਨ ਲਈ ਉਨ੍ਹਾਂ ਦੇ ਪਰਿਵਾਰ ਕੋਲੋਂ ਕਥਿਤ 25 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਐੱਫਆਈਆਰ ਦਰਜ ਕੀਤੀ ਗਈ ਸੀ। ਈਡੀ ਨੇ ਸੀਬੀਆਈ ਦੀ ਐੱਫਆਈਆਰ ਦਾ ਨੋਟਿਸ ਲੈਂਦਿਆਂ ਇਹ ਕੇਸ ਦਰਜ ਕੀਤਾ ਸੀ। -ਪੀਟੀਆਈ

LEAVE A REPLY

Please enter your comment!
Please enter your name here