ਨਾਸਿਕ, 14 ਮਾਰਚ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਜੇ ਵਿਰੋਧੀ ਪਾਰਟੀਆਂ ਦਾ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਸੱਤਾ ‘ਚ ਆਉਂਦਾ ਹੈ ਤਾਂ ਇਹ ‘ਕਿਸਾਨਾਂ ਦੀ ਆਵਾਜ਼’ ਬਣੇਗਾ ਅਤੇ ਉਨ੍ਹਾਂ ਦੀ ਸੁਰੱਖਿਆ ਕਰਨ ਵਾਲੀਆਂ ਨੀਤੀਆਂ ਬਣਾਏਗਾ। ਉਹ ਕਾਂਗਰਸ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਤਹਿਤ ਐੱਨਸੀਪੀ (ਐੱਸਪੀ) ਦੇ ਮੁਖੀ ਸ਼ਰਦ ਪਵਾਰ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਸੰਜੇ ਰਾਊਤ ਦੇ ਨਾਲ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਚੰਦਵਾੜ ਵਿੱਚ ਕਿਸਾਨ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਗਾਂਧੀ ਨੇ ਕਿਹਾ, ‘ਵਿਰੋਧੀ ਗੱਠਜੋੜ ਇੰਡੀਆ ਦੀ ਸਰਕਾਰ ਕਿਸਾਨਾਂ ਦੀ ਆਵਾਜ਼ ਬਣੇਗੀ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰੇਗੀ।’

LEAVE A REPLY

Please enter your comment!
Please enter your name here