ਕਰਮਜੀਤ ਸਿੰਘ ਚਿੱਲਾ

ਬਨੂੜ, 26 ਮਾਰਚ

ਇੱਥੋਂ ਦੇ ਵਾਰਡ ਨੰਬਰ 13 ਵਿੱਚ ਸ਼ਨਿਚਰਵਾਰ ਰਾਤ ਨੂੰ ਕਾਰ ਪਾਰਕਿੰਗ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਹੋਈ ਲੜਾਈ ਵਿੱਚ ਕਥਿਤ ਤੌਰ ’ਤੇ ਮਾਰੀ ਗਈ 50 ਸਾਲਾ ਮਹਿਲਾ ਕਮਲਜੀਤ ਕੌਰ ਦੀ ਲਾਸ਼ ਵਾਲੀ ਐਂਬੂਲੈਂਸ ਨੂੰ ਬਨੂੜ ਦੇ ਥਾਣੇ ਅੱਗੇ ਲਿਆ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਕਿਸਾਨ ਜਥੇਬੰਦੀਆਂ ਨੇ ਸੋਮਵਾਰ ਨੂੰ ਧਰਨਾ ਦਿੱਤਾ। ਧਰਨਾਕਾਰੀਆਂ ਨੇ ਇਸ ਮੌਕੇ ਪੰਜਾਬ ਸਰਕਾਰ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਹ ਦਰਜ ਕੀਤੇ ਕੇਸ ਵਿਚਲੀਆਂ ਧਾਰਾਵਾਂ ਵਿੱਚ ਵਾਧਾ ਕਰਨ ਅਤੇ ਨਾਮਜ਼ਦ ਕੀਤੇ ਗਏ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਸਨ। ਥਾਣਾ ਮੁਖੀ ਹਰਸਿਮਰਨ ਸਿੰਘ ਵੱਲੋਂ ਸਾਰੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਅਤੇ ਕਥਿਤ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਧਰਨਾਕਾਰੀ ਮ੍ਰਿਤਕਾ ਦੇ ਸਸਕਾਰ ਕਰਨ ਲਈ ਰਾਜ਼ੀ ਹੋਏ ਤੇ ਉਨ੍ਹਾਂ ਧਰਨਾ ਚੁੱਕ ਲਿਆ।

LEAVE A REPLY

Please enter your comment!
Please enter your name here