ਖੇਤਰੀ ਪ੍ਰਤੀਨਿਧ

ਪਟਿਆਲਾ, 28 ਫ਼ਰਵਰੀ

ਵਿਜੀਲੈਂਸ ਬਿਓਰੋ ਪਟਿਆਲਾ ਰੇਂਜ ਦੀ ਟੀਮ ਬਰਨਾਲਾ ਜ਼ਿਲ੍ਹੇ ਦੇ ਮਹਿਲਕਲਾਂ ਸਥਿਤ ਤਹਿਸੀਲ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਬਿਓਰੋ ਪਟਿਆਲਾ ਰੈਂਜ ਦੇ ਐਸਐਸਪੀ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਮੁਲਜ਼ਮ ਦੇ ਖਿਲਾਫ਼ ਵਿਜੀਲੈਂਸ ਦੇ ਥਾਣਾ ਪਟਿਆਲਾ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਵਿਜੀਲੈਂਸ ਅਧਿਕਾਰੀ ਦਾ ਕਹਿਣਾ ਸੀ ਕਿ ਇਹ ਕਾਰਵਾਈ ਮਹਿਲ ਕਲਾਂ ਦੇ ਵਸਨੀਕ ਸੰਜੇ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਅਮਲ ਵਿਚ ਲਿਆਂਦੀ ਗਈ ਹੈ।

LEAVE A REPLY

Please enter your comment!
Please enter your name here