ਮੁਰਾਦਾਬਾਦ, 31 ਮਾਰਚ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦੇ ਕੰਠ ਖੇਤਰ ਵਿੱਚ ਇੱਕ ਕਾਰ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਐਸਪੀ ਸੰਦੀਪ ਕੁਮਾਰ ਮੀਨਾ ਅਨੁਸਾਰ ਦੇਹਰਾਦੂਨ ਤੋਂ ਉੱਤਰਾਖੰਡ ਜਾ ਰਿਹਾ ਇੱਕ ਵਾਹਨ ਸਵੇਰੇ ਕੰਠ ਖੇਤਰ ਕੋਲ ਇੱਕ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ ਜਿਸ ਕਾਰਨ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਜ਼ਖ਼ਮੀ ਹੋ ਗਏ। ਇਹ ਸਾਰੇ ਇੱਕੋ ਪਰਿਵਾਰ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਹ ਪਤਾ ਲੱਗਿਆ ਹੈ ਕਿ ਵਾਹਨ ਚਾਲਕ ਨੂੰ ਨੀਂਦ ਆ ਗਈ ਜਿਸ ਕਾਰਨ ਵਾਹਨ ਸੰਤੁਲਨ ਗੁਆ ਕੇ ਖੰਭੇ ਨਾਲ ਟਕਰਾ ਗਿਆ।

 

LEAVE A REPLY

Please enter your comment!
Please enter your name here