ਲੰਡਨ, 11 ਫਰਵਰੀ

ਭਾਰਤੀ ਮੂਲ ਦੇ 24 ਸਾਲਾ ਵਿਅਕਤੀ ਨੇ ਪਿਛਲੇ ਸਾਲ ਅਕਤੂਬਰ ਵਿੱਚ ਦੱਖਣੀ ਲੰਡਨ ਵਿੱਚ ਆਪਣੀ 19 ਸਾਲਾ ਪਤਨੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਜੁਰਮ ਕਬੂਲ ਕਰ ਲਿਆ ਹੈ। ਕ੍ਰੋਇਡਨ ਵਾਸੀ ਸਾਹਿਲ ਸ਼ਰਮਾ ਨੂੰ ਵੀਰਵਾਰ ਨੂੰ ਕਿੰਗਸਟਨ ਕਰਾਊਨ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਉਸ ਨੇ ਪੰਜਾਬ ਦੇ ਗੁਰਦਾਸਪੁਰ ਦੀ ਮਹਿਕ ਸ਼ਰਮਾ ਦੀ ਹੱਤਿਆ ਦੀ ਗੱਲ ਕਬੂਲ ਕਰ ਲਈ। ਮੈਟਰੋਪੋਲੀਟਨ ਪੁਲੀਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸੇ ਅਦਾਲਤ ਵੱਲੋਂ ਸਾਹਿਲ ਸ਼ਰਮਾ ਨੂੰ 26 ਅਪਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਸਾਹਿਲ ਨੇ ਪਿਛਲੇ ਸਾਲ 29 ਅਕਤੂਬਰ ਨੂੰ 999 ’ਤੇ ਫੋਨ ਕੀਤਾ ਸੀ ਅਤੇ ਪੁਲੀਸ ਅਪਰੇਟਰ ਨੂੰ ਦੱਸਿਆ ਸੀ ਕਿ ਉਸ ਨੇ ਆਪਣੇ ਐਸ਼ ਟਰੀ ਵੇਅ ਸਥਿਤ ਘਰ ਵਿੱਚ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ ਹੈ।

LEAVE A REPLY

Please enter your comment!
Please enter your name here