ਨਵਾਦਾ, 7 ਅਪਰੈਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਉਸ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਵਿੱਚ ਤੁਸ਼ਟੀਕਰਨ ਦੀ ਰਾਜਨੀਤੀ ਦੀ ਬਦਬੂ ਆ ਰਹੀ ਹੈ ਅਤੇ ਇਹ ਇਸ ਤਰ੍ਹਾਂ ਹੈ ਮੰਨੋ ਇਸ ਨੂੰ ਮੁਸਲਿਮ ਲੀਗ ਲੈ ਕੇ ਆਈ ਹੈ। ਬਿਹਾਰ ਦੇ ਨਵਾਦਾ ਜ਼ਿਲ੍ਹੇ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੋਦੀ ਨੇ ਰਾਜਸਥਾਨ ਵਿੱਚ ਚੋਣ ਪ੍ਰਚਾਰ ਦੌਰਾਨ ਧਾਰਾ 370 ਰੱਦ ਕਰਨ ਦੇ ਸਬੰਧ ਵਿੱਚ ਕੀਤੀ ਗਈ ਟਿੱਪਣੀ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ, ‘‘ਕਾਂਗਰਸ ਦਾ ਕੌਮੀ ਪ੍ਰਧਾਨ ਕੋਈ ਛੋਟਾ ਅਹੁਦੇ ਨਹੀਂ ਹੈ। ਉਹ ਕਹਿੰਦੇ ਹਨ ਕਿ ਧਾਰਾ 370 ਦਾ ਰਾਜਸਥਾਨ ਤੋਂ ਕੀ ਲੈਣਾ-ਦੇਣਾ ਹੈ। ਇਹ ਟੁੱਕੜੇ-ਟੁੱਕੜੇ ਗੈਂਗ ਦੀ ਮਾਨਸਿਕਤਾ ਹੈ। ਉਨ੍ਹਾਂ ਦੇ ਵਿਚਾਰ ਰਾਜਸਥਾਨ ਅਤੇ ਬਿਹਾਰ ਦੇ ਸੁਰੱਖਿਆ ਕਰਮੀਆਂ ਦਾ ਅਪਮਾਨ ਹਨ, ਜਿਨ੍ਹਾਂ ਨੇ ਜੰਮੂ ਕਸ਼ਮੀਰ ਵਿੱਚ ਅਤਿਵਾਦੀਆਂ ਨਾਲ ਲੜਦੇ ਹੋਏ ਆਪਣੀਆਂ ਜਾਨਾਂ ਦਿੱਤੀਆਂ ਅਤੇ ਉਨ੍ਹਾਂ ਦੀਆਂ ਲਾਸ਼ਾਂ ਤਿਰੰਗੇ ਵਿੱਚ ਲਿਪਟ ਕੇ ਵਾਪਸ ਆਈਆਂ।’’ -ਪੀਟੀਆਈ

LEAVE A REPLY

Please enter your comment!
Please enter your name here