ਦਰਸ਼ਨ ਸਿੰਘ ਸੋਢੀ

ਮੁਹਾਲੀ, 26 ਮਾਰਚ

ਪੰਜਾਬ ਦੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਅਤੇ ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੇ ਸਖ਼ਤ ਹੁਕਮਾਂ ਦੀ ਪਾਲਣਾ ਕਰਦਿਆਂ ਆਬਕਾਰੀ ਵਿਭਾਗ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਹਾਇਕ ਕਮਿਸ਼ਨਰ, (ਆਬਕਾਰੀ) ਅਸ਼ੋਕ ਕਲਹੋਤਰਾ ਨੇ ਕਿਹਾ ਕਿ ਚੰਡੀਗੜ੍ਹ/ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ‘ਤੇ ਸਖ਼ਤ ਨਜ਼ਰ ਰੱਖ ਰਹੇ ਹਾਂ। ਜ਼ਿਲ੍ਹਾ ਪੁਲੀਸ ਦੇ ਤਾਲਮੇਲ ਨਾਲ ਚੰਡੀਗੜ੍ਹ, ਅੰਬਾਲਾ ਅਤੇ ਪੰਚਕੂਲਾ ਵਾਲੇ ਪਾਸੇ ਤੋਂ ਮੁਹਾਲੀ ਜ਼ਿਲ੍ਹੇ ਵੱਲ 26 ਅੰਤਰਰਾਜੀ ਐਂਟਰੀ ਪੁਆਇੰਟ ਨਿਰਧਾਰਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1 ਤੋਂ 20 ਮਾਰਚ ਤੱਕ 13932 ਬੋਤਲਾਂ ਸ਼ਰਾਬ ਅਤੇ 285 ਕਿਲੋ ਲਾਹਣ ਬਰਾਮਦ ਕਰਕੇ 87 ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਆਬਕਾਰੀ ਵਿਭਾਗ ਨੇ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਖੇਤਰ ਦੇ ਪਿੰਡ ਬੇਹੜਾ ਵਿੱਚ ਵੱਡੀ ਛਾਪੇਮਾਰੀ ਕਰਕੇ 1020 ਲਿਟਰ ਲਾਹਨ, 5 ਲਿਟਰ ਨਾਜਾਇਜ਼ ਸ਼ਰਾਬ, ਗੈਸ ਭੱਠੀ ਅਤੇ ਡਰੰਮ ਬਰਾਮਦ ਕੀਤੇ ਹਨ। ਥਾਣਾ ਡੇਰਾਬੱਸੀ ਵਿਖੇ ਐੱਫਆਈਆਰ ਦਰਜ ਕੀਤੀ ਗਈ ਹੈ।

LEAVE A REPLY

Please enter your comment!
Please enter your name here