ਦਰਸ਼ਨ ਸਿੰਘ ਸੋਢੀ

ਮੁਹਾਲੀ, 4 ਮਈ

ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਦੋ ਕਾਰ ਸਵਾਰਾਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਬੰਟੀ ਵਾਸੀ ਸ਼ਾਮ ਨਗਰ, ਕਰਨਾਲ (ਹਰਿਆਣਾ) ਅਤੇ ਅਜੈ ਕੰਦੋਲਾ ਉਰਫ਼ ਸੇਠੀ ਵਾਸੀ ਜਾਣੋ ਮੁਹੱਲਾ, ਕਰਨਾਲ (ਹਰਿਆਣਾ) ਵਜੋਂ ਹੋਈ ਹੈ। ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਐੱਸਪੀ (ਡੀ) ਡਾ. ਜਯੋਤੀ ਯਾਦਵ ਅਤੇ ਡੀਐੱਸਪੀ (ਡੀ) ਹਰਸਿਮਰਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਨੂੰ .32 ਬੋਰ ਦਾ ਪਿਸਤੌਲ ਅਤੇ ਪੰਜ ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਸਕਾਰਪੀਓ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਐੱਸਐੱਸਪੀ ਨੇ ਦੱਸਿਆ ਕਿ ਜ਼ਿਲ੍ਹਾ ਸੀਆਈਏ ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੇਠੀ ਅਤੇ ਬੰਟੀ ਕੋਲ ਨਾਜਾਇਜ਼ ਅਸਲਾ ਹੈ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਲੜਾਈ-ਝਗੜੇ ਦਾ ਪਰਚਾ ਦਰਜ ਹੈ। ਅੱਜ ਨਾਜਾਇਜ਼ ਅਸਲਾ ਲੈ ਕੇ ਆਪਣੀ ਚਿੱਟੀ ਸਕਾਰਪੀਓ ਵਿੱਚ ਮੁਹਾਲੀ ਤੋਂ ਸ਼ਿਵਜੋਤ ਐਨਕਲੇਵ ਵੱਲ ਆ ਰਹੇ ਹਨ। ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਗੱਡੀ ਨੂੰ ਰੋਕ ਕੇ ਤਲਾਸ਼ੀ ਤਾਂ ਲਈ .32 ਬੋਰ ਦਾ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਗਏ। ਦੋਵੇਂ ਕਾਰ ਸਵਾਰਾਂ ਵਿਰੁੱਧ ਥਾਣਾ ਖਰੜ ਸਿਟੀ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਬੰਟੀ ਦਸਵੀਂ ਪਾਸ ਹੈ, ਜਦੋਂਕਿ ਸੇਠੀ ਬਾਰ੍ਹਵੀਂ ਪਾਸ ਹੈ।

LEAVE A REPLY

Please enter your comment!
Please enter your name here