ਮੁੰਬਈ, 16 ਫਰਵਰੀ

ਏਅਰ ਇੰਡੀਆ ਦੇ ਇਕ ਬਜ਼ੁਰਗ ਯਾਤਰੀ ਨੇ ਇਮੀਗ੍ਰੇਸ਼ਨ ਪ੍ਰਕਿਰਿਆ ਦੌਰਾਨ ਮੁੰਬਈ ਹਵਾਈ ਅੱਡੇ ‘ਤੇ ਵ੍ਹੀਲਚੇਅਰ ਲਈ ਬੇਨਤੀ ਕੀਤੀ ਪਰ ਵ੍ਹੀਲਚੇਅਰ ਦੀ ਲੰਮੀ ਉਡੀਕ ਮਗਰੋਂ ਉਸ ਨੇ ਤੁਰਨ ਦਾ ਫੈਸਲਾ ਕਰ ਲਿਆ ਜਿਸ ਮਗਰੋਂ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਇਹ ਘਟਨਾ 12 ਫਰਵਰੀ ਨੂੰ ਨਿਊਯਾਰਕ ਤੋਂ ਏਅਰ ਇੰਡੀਆ ਦੀ ਫਲਾਈਟ ‘ਚ ਯਾਤਰੀ ਦੇ ਉਤਰਨ ਤੋਂ ਬਾਅਦ ਹਵਾਈ ਅੱਡੇ ‘ਤੇ ਵਾਪਰੀ। ਏਅਰਲਾਈਨ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਯਾਤਰੀ ਦੀ ਉਮਰ 80 ਸਾਲ ਤੋਂ ਵੱਧ ਸੀ। ਏਅਰਲਾਈਨ ਨੇ ਕਿਹਾ ਕਿ ਮੰਦਭਾਗੀ ਘਟਨਾ ਵਿੱਚ ਬਜ਼ੁਰਗ ਦੀ ਮੌਤ ਹੋਈ ਹੈ।

 

LEAVE A REPLY

Please enter your comment!
Please enter your name here