ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 26 ਅਪਰੈਲ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਨਵਜੰਮੀ ਧੀ ਨਿਆਮਤ ਤੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਉਨ੍ਹਾਂ ਇੱਥੇ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਵੀ ਕੀਤਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਸ਼ਹਿਰ ਦੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸੇ ਵੀ ਸਿਆਸੀ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇੱਥੇ ਸਿਰਫ਼ ਪੰਜਾਬ ਦੀ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕਰਨ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਧੀ ਵਜੋਂ ਵਾਹਿਗੁਰੂ ਦੀ ਨਿਆਮਤ ਦੀ ਬਖਸ਼ੀਸ਼ ਮਿਲੀ ਹੈ, ਇਸ ਲਈ ਉਹ ਅੱਜ ਆਪਣੇ ਪਰਿਵਾਰ ਸਮੇਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਲੋਕ ਸਭਾ ਚੋਣ ਲਈ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਉਹ ਮਗਰੋਂ ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਣ ਲਈ ਵੀ ਗਏ।

LEAVE A REPLY

Please enter your comment!
Please enter your name here