ਨਵੀਂ ਦਿੱਲੀ, 31 ਮਾਰਚ

ਨੌਜਵਾਨ ਮਿੱਡਫੀਲਡਰ ਹਾਰਦਿਕ ਸਿੰਘ ਅਤੇ ਡਿਫੈਂਡਰ ਸਲੀਮਾ ਟੇਟੇ ਨੂੰ ਸਾਲ 2023 ਦੇ ਕ੍ਰਮਵਾਰ ਪੁਰਸ਼ ਤੇ ਮਹਿਲਾ ਸਰਵੋਤਮ ਖਿਡਾਰੀ ਦਾ ਹਾਕੀ ਇੰਡੀਆ ਬਲਬੀਰ ਸਿੰਘ ਸੀਨੀਅਰ ਪੁਰਸਕਾਰ ਦਿੱਤਾ ਗਿਆ ਜਦਕਿ ਮੇਜਰ ਧਿਆਨਚੰਦ ਦੇ ਨਾਮ ’ਤੇ ਤਾਉਮਰ ਪ੍ਰਾਪਤੀ ਸਨਮਾਨ ਉਨ੍ਹਾਂ ਦੇ ਪੁੱਤਰ ਅਸ਼ੋਕ ਕੁਮਾਰ ਨੂੰ ਮਿਲਿਆ ਹੈ। ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਭਾਰਤੀ ਟੀਮ ਦੇ ਮੈਂਬਰ 25 ਸਾਲਾ ਹਾਰਦਿਕ ਸੌ ਤੋਂ ਵੱਧ ਕੌਮਾਂਤਰੀ ਮੈਚ ਖੇਡ ਚੁੱਕਿਆ ਹੈ ਜਦੋਂਕਿ ਝਾਰਖੰਡ ਦੇ ਸਿਮਡੇਗਾ ਜ਼ਿਲ੍ਹੇ ਨਾਲ ਸਬੰਧਤ ਸਲੀਮਾ ਟੇਟੇ ਟੋਕੀਓ ਓਲੰਪਿਕ ਵਿੱਚ ਚੌਥੇ ਸਥਾਨ ’ਤੇ ਰਹੀ ਭਾਰਤੀ ਮਹਿਲਾ ਟੀਮ ਦਾ ਹਿੱਸਾ ਸੀ। ਸਾਲ ਦੇ ਸਰਵੋਤਮ ਖਿਡਾਰੀ ਨੂੰ ਪੁਰਸਕਾਰ ਵਜੋਂ 25 ਲੱਖ ਰੁਪਏ ਤੇ ਪ੍ਰਸ਼ੰਸਾ ਪੱਤਰ ਦਿੱਤਾ ਗਿਆ। -ਪੀਟੀਆਈ

LEAVE A REPLY

Please enter your comment!
Please enter your name here