ਜੁਪਿੰਦਰਜੀਤ ਸਿੰਘ

ਚੰਡੀਗੜ੍ਹ, 24 ਅਪਰੈਲ

ਪੰਜਾਬ ਦੇ ਏਡੀਜੀਪੀ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ ਪਰ ਸਵੈ-ਇੱਛਤ ਸੇਵਾਮੁਕਤੀ ਸਕੀਮ (ਵੀਆਰਐੱਸ) ਲਈ ਹੈ। ਸੂਤਰਾਂ ਮੁਤਾਬਕ ਉਹ ਜਲਦੀ ਹੀ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਏਡੀਜੀਪੀ ਢਿੱਲੋਂ, ਜੋ ਇਸ ਵੇਲੇ ਏਡੀਜੀਪੀ-ਲਾਅ ਐਂਡ ਆਰਡਰ ਦਾ ਚਾਰਜ ਸੰਭਾਲ ਰਹੇ ਸਨ, ਨੇ ਕਿਹਾ ਕਿ ਉਨ੍ਹਾਂ ਨੇ ਸਵੈ-ਇੱਛੁਕ ਸੇਵਾਮੁਕਤੀ ਸਕੀਮ (ਵੀਆਰਐਸ) ਦੀ ਚੋਣ ਕੀਤੀ ਹੈ ਅਤੇ ਅਸਤੀਫ਼ਾ ਨਹੀਂ ਦਿੱਤਾ। ਇਸ ਤੋਂ ਪਹਿਲਾਂ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਰਾਜਨੀਤੀ ਵਿੱਚ ਆਉਣ ਲਈ ਪੁਲੀਸ ਸੇਵਾ ਛੱਡ ਦਿੱਤੀ ਸੀ। ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਲਈ ਵੀਆਰਐੱਸ ਦੀ ਚੋਣ ਕੀਤੀ ਅਤੇ ਉਹ ਬਠਿੰਡਾ ਤੋਂ ਚੋਣ ਲੜ ਰਹੀ ਹੈ।

LEAVE A REPLY

Please enter your comment!
Please enter your name here