ਦੋਹਾ, 15 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁੱਲਰਹਿਮਾਨ ਅਲ ਥਾਨੀ ਨਾਲ ਉਨ੍ਹਾਂ ਦੀ ਮੁਲਾਕਾਤ ਸ਼ਾਨਦਾਰ ਰਹੀ ਅਤੇ ਇਸ ਦੌਰਾਨ ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਸ੍ਰੀ ਮੋਦੀ ਸੰਯੁਕਤ ਅਰਬ ਅਮੀਰਾਤ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਬੁੱਧਵਾਰ ਨੂੰ ਦੋਹਾ ਪਹੁੰਚੇ। ਪ੍ਰਧਾਨ ਮੰਤਰੀ ਦੀ ਇਹ ਦੂਜੀ ਕਤਰ ਯਾਤਰਾ ਹੈ, ਜਿਸ ਤੋਂ ਪਹਿਲਾਂ ਉਹ ਜੂਨ 2016 ਵਿੱਚ ਕਤਰ ਗਏ ਸਨ।