ਨਵੀਂ ਦਿੱਲੀ, 25 ਫਰਵਰੀ

ਕਾਂਗਰਸ ਆਗੂ ਮਨੀਸ਼ ਤਿਵਾੜੀ ਨੇ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 370 ਸੀਟਾਂ ਹਾਸਲ ਕਰਨ ਦੇ ਦਾਅਵੇ ਨੂੰ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਸਰਕਾਰ ਦੇ 10 ਸਾਲਾਂ ਦੇ ਰਾਜ ਵਿਚ ਲੋਕਾਂ ਨੂੰ ਦਰਦ ਅਤੇ ਦੁੱਖ ਮਿਲਿਆ ਹੈ। ਕੇਂਦਰ ਸਰਕਾਰ ਵਿਚ ਪਿਛਲੇ 10 ਸਾਲਾਂ ਦੇ ਕਾਰਜਕਾਲ ਨੂੰ ਲੈ ਕੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਤਿਵਾੜੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਹਲਕੇ ਵਿਚ ਚੋਣ ਲੜਨ ਬਾਰੇ ਪੱਤੇ ਨਹੀਂ ਖੋਲ੍ਹੇ। ਇਸ ਖਬਰ ਏਜੰਸੀ ਨੇ ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਕਿ ਕੀ ਉਹ ਆਨੰਦਪੁਰ ਸਾਹਿਬ ਤੋਂ ਚੋਣ ਲੜਨਗੇ ਤਾਂ ਕਾਂਗਰਸੀ ਆਗੂ ਨੇ ਸਿਰਫ਼ ਇੰਨਾ ਹੀ ਕਿਹਾ ਕਿ ਉਹ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਹਨ ਤੇ ਇਸ ਵੇਲੇ ਪੰਜਾਬ ਵਿਚ ਕਾਂਗਰਸ ਦੀ ਸਥਿਤੀ ਬਹੁਤ ਚੰਗੀ ਹੈ। ਪੀਟੀਆਈ

LEAVE A REPLY

Please enter your comment!
Please enter your name here