ਭੋਪਾਲ, 18 ਫਰਵਰੀ

ਮੱਧ ਪ੍ਰਦੇਸ਼ ਦੇ ਕਰੀਬ ਅੱਧੀ ਦਰਜਨ ਵਿਧਾਇਕ ਅੱਜ ਭਾਜਪਾ ’ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਦਿੱਲੀ ਪਹੁੰਚ ਗਏ। ਇਹ ਸਾਰੇ ਵਿਧਾਇਕ ਸੀਨੀਅਰ ਕਾਂਗਰਸੀ ਆਗੂ ਕਮਲਨਾਥ ਦੇ ਵਫ਼ਾਦਾਰ ਮੰਨੇ ਜਾਂਦੇ ਹਨ। ਇਹ ਵਿਧਾਇਕ ਉਨ੍ਹਾਂ ਦੇ ਸੰਸਦ ਮੈਂਬਰ ਪੁੱਤਰ ਨਕੁਲ ਨਾਥ ਦੇ ਸੱਤਾਧਾਰੀ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਐਤਵਾਰ ਨੂੰ ਦਿੱਲੀ ਪਹੁੰਚੇ ਹਨ। ਬਜ਼ੁਰਗ ਨੇਤਾ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਤਿੰਨ ਵਿਧਾਇਕ ਛਿੰਦਵਾੜਾ ਦੇ ਹਨ, ਜਦੋਂ ਕਿ ਖੇਤਰ ਦੇ ਹੋਰ ਤਿੰਨ ਵਿਧਾਇਕ ਦਿੱਲੀ ਲਈ ਰਵਾਨਾ ਹੋਣ ਵਾਲੇ ਹਨ। ਪਾਰਟੀ ਦੇ ਅੰਦਰੂਨੀ ਸੂਤਰਾਂ ਨੇ ਦਾਅਵਾ ਕੀਤਾ ਕਿ ਨਾਥ ਖੇਮੇ ਵੱਲੋਂ 23 ਵਿਧਾਇਕਾਂ ਦੀ ਹਮਾਇਤ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਜੋ ਦਲ-ਬਦਲੀ ਵਿਰੋਧੀ ਕਾਨੂੰਨ ਉਨ੍ਹਾਂ ‘ਤੇ ਲਾਗੂ ਨਾ ਹੋਵੇ। 230 ਮੈਂਬਰੀ ਵਿਧਾਨ ਸਭਾ ਵਿੱਚ ਕਾਂਗਰਸ ਕੋਲ 66 ਸੀਟਾਂ ਹਨ। -ਪੀਟੀਆਈ

LEAVE A REPLY

Please enter your comment!
Please enter your name here