ਕਾਨਪੁਰ (ਉੱਤਰ ਪ੍ਰਦੇਸ਼), 29 ਫਰਵਰੀ

ਉੱਤਰ ਪ੍ਰਦੇਸ਼ ਦੇ ਘਾਟਮਪੁਰ ਇਲਾਕੇ ਦੇ ਪਿੰਡ ਵਿੱਚ ਇੱਟਾਂ ਦੇ ਭੱਠੇ ਨੇੜੇ ਖੇਤ ਵਿੱਚ ਦੋ ਲੜਕੀਆਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ। ਪਰਿਵਾਰਾਂ ਦਾ ਦੋਸ਼ ਹੈ ਕਿ ਕੁਝ ਦਿਨ ਪਹਿਲਾਂ ਇਨ੍ਹਾਂ ਨਾਬਾਲਗਾਂ ਨਾਲ ਬਲਾਤਕਾਰ ਕੀਤਾ ਗਿਆ ਸੀ। ਇਹ ਲੜਕੀਆਂ ਇਸ ਇੱਟਾਂ ਦੇ ਭੱਠੇ ਵਿੱਚ ਕੰਮ ਕਰਦੀਆਂ ਸਨ।

ਪੀੜਤ ਪਰਿਵਾਰਾਂ ਦਾ ਦੋਸ਼ ਹੈ ਕਿ 16 ਅਤੇ 14 ਸਾਲ ਦੀਆਂ ਇਨ੍ਹਾਂ ਲੜਕੀਆਂ ਨਾਲ ਕੁਝ ਦਿਨ ਪਹਿਲਾਂ ਠੇਕੇਦਾਰ ਰਾਮਰੂਪ ਨਿਸ਼ਾਦ, ਉਸ ਦੇ ਲੜਕੇ ਅਤੇ ਭਤੀਜੇ ਵੱਲੋਂ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ ਅਤੇ ਮੁਲਜ਼ਮਾਂ ਨੇ ਉਨ੍ਹਾਂ ਨੂੰ ਬਲੈਕਮੇਲ ਕਰਨ ਲਈ ਵੀਡੀਓ ਵੀ ਬਣਾਈ ਸੀ, ਜਿਸ ਕਾਰਨ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਲੜਕੀਆਂ ਨੇ ਬੁੱਧਵਾਰ ਨੂੰ ਇਹ ਸਖਤ ਕਦਮ ਚੁੱਕਿਆ ਅਤੇ ਦਰੱਖਤ ਨਾਲ ਫਾਹਾ ਲੈ ਲਿਆ। ਠੇਕੇਦਾਰ ਰਾਮਰੂਪ ਨਿਸ਼ਾਦ (48), ਉਸਦੇ ਬੇਟੇ ਰਾਜੂ (18) ਅਤੇ ਭਤੀਜੇ ਸੰਜੇ (19) ਨੂੰ ਗ੍ਰਿਫਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here