ਆਤਿਸ਼ ਗੁਪਤਾ

ਚੰਡੀਗੜ੍ਹ, 24 ਫਰਵਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ‘ਆਪ’ ਸਰਕਾਰ ਦੇ ਤੀਜੇ ਤੇ ਵਿੱਤੀ ਵਰ੍ਹੇ 2024-25 ਦੇ ਬਜਟ ਸੈਸ਼ਨ ਨੂੰ ਸੱਦਣ ਲਈ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿੱਤੀ ਵਰ੍ਹੇ 2024-25 ਦਾ ਬਜਟ ਇਜਲਾਸ ਪਹਿਲੀ ਮਾਰਚ ਨੂੰ ਸਵੇਰੇ 11 ਵਜੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਬਜਟ ਇਜਲਾਸ ਵਿੱਚ ਰਾਜਪਾਲ ਵੱਲੋਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸਭ ਦੇ ਸਾਹਮਣੇ ਰੱਖਿਆ ਜਾਂਦਾ ਹੈ। ਇਸ ਲਈ ਸੂਬਾ ਸਰਕਾਰ ਬਜਟ ਇਜਲਾਸ ਵਿੱਚ ਰਾਜਪਾਲ ਦਾ ਭਾਸ਼ਣ ਤਿਆਰ ਕਰ ਰਹੀ ਹੈ ਜਿਸ ਨੂੰ ਪੰਜਾਬ ਕੈਬਨਿਟ ਵੱਲੋਂ ਆਖਰੀ ਪ੍ਰਵਾਨਗੀ ਦਿੱਤੀ ਜਾਵੇਗੀ। ਪੰਜਾਬ ਕੈਬਨਿਟ ਨੇ 1 ਤੋਂ 15 ਮਾਰਚ ਤੱਕ ਬਜਟ ਸੈਸ਼ਨ ਸੱਦਣ ਦੀ ਸਿਫਾਰਸ਼ ਕੀਤੀ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 5 ਮਾਰਚ ਨੂੰ ਸਾਲਾਨਾ ਬਜਟ ਪੇਸ਼ ਕਰਨਗੇ, ਜਦਕਿ 6 ਮਾਰਚ ਨੂੰ ਬਜਟ ’ਤੇ ਬਹਿਸ ਹੋਵੇਗੀ।

 

LEAVE A REPLY

Please enter your comment!
Please enter your name here