ਜੈਪੁਰ, 29 ਫਰਵਰੀ

ਅਜਮੇਰ ਦੀ ਅਦਾਲਤ ਨੇ ਅੱਜ ਤਕਰੀਬਨ ਤਿੰਨ ਦਹਾਕੇ ਪਹਿਲਾਂ ਦੇਸ਼ ਭਰ ਵਿੱਚ ਪੰਜ ਰੇਲ ਗੱਡੀਆਂ ਵਿੱਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਅਬਦੁਲ ਕਰੀਮ ਟੁੰਡਾ ਨੂੰ ਬਰੀ ਕਰ ਦਿੱਤਾ ਹੈ। ਟਾਡਾ ਅਦਾਲਤ ਨੇ ਇਸ ਮਾਮਲੇ ਵਿੱਚ ਦੋ ਹੋਰ ਦੋਸ਼ੀਆਂ ਇਰਫਾਨ ਅਤੇ ਹਮੀਦੁਦੀਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਪਟੀਸ਼ਨਰ ਦੇ ਵਕੀਲ ਸ਼ਫਕਤ ਸੁਲਤਾਨੀ ਨੇ ਅਜਮੇਰ ‘ਚ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਬਦੁਲ ਕਰੀਮ ਟੁੰਡਾ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ। ਇਸਤਗਾਸਾ ਪੱਖ ਦੋਸ਼ਾਂ ਨੂੰ ਸਾਬਤ ਕਰਨ ਲਈ ਪੁਖਤਾ ਸਬੂਤ ਪੇਸ਼ ਨਹੀਂ ਕਰ ਸਕਿਆ। ਟੁੰਡਾ ‘ਤੇ 6 ਦਸੰਬਰ 1992 ਨੂੰ ਬਾਬਰੀ ਮਸਜਿਦ ਢਾਹੇ ਜਾਣ ਦੀ ਪਹਿਲੀ ਬਰਸੀ ਮੌਕੇ ਕਈ ਟਰੇਨਾਂ ‘ਚ ਬੰਬ ਧਮਾਕੇ ਕਰਨ ਦਾ ਦੋਸ਼ ਹੈ।

LEAVE A REPLY

Please enter your comment!
Please enter your name here