ਸੰਜੀਵ ਬੱਬੀ

ਚਮਕੌਰ ਸਾਹਿਬ , 19 ਫਰਵਰੀ

ਚਮਕੌਰ ਸਾਹਿਬ ਵਿਖੇ ਘੁਮਾਰ ਮੁਹੱਲਾ ਵਾਰਡ ਨੰਬਰ 3 ਵਿੱਚ ਬੀਤੀ ਦੇਰ ਰਾਤ ਇਕ ਨੌਜਵਾਨ ਵੱਲੋਂ ਰਾਜ ਮਿਸਤਰੀ ਪ੍ਰੇਮ ਚੰਦ (52) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦਾ ਗੁਆਂਢੀ ਕਰਨਦੀਪ ਸਿੰਘ ਗੋਲਡੀ ਪਹਿਲਵਾਨ ਕੰਧ ਟੱਪ ਕੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਗਿਆ ਅਤੇ ਉਸ ਨੇ ਬਿਨਾਂ ਕੁੱਝ ਦੱਸਿਆ ਉਸ ਦੇ ਪਤੀ ਪ੍ਰੇਮ ਚੰਦ ’ਤੇ ਕ੍ਰਿਪਾਨ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਡਿੱਗ ਪਿਆ ਅਤੇ ਹਮਲਾਵਰ ਨੇ ਕ੍ਰਿਪਾਨ ਨਾਲ ਕਈ ਵਾਰ ਕਰਕੇ ਉਸ ਦੇ ਪਤੀ ਦਾ ਕਤਲ ਕਰ ਦਿੱਤਾ ਅਤੇ ਪਰਿਵਾਰਕ ਮੈਂਬਰਾਂ ਨੇ ਆਪਣੀ ਜਾਨ ਕਮਰੇ ਅੰਦਰ ਵੜ ਕੇ ਬਚਾਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਉਨ੍ਹਾਂ ਦੇ ਪਰਿਵਾਰ ਨਾਲ ਕਾਫੀ ਸਮੇਂ ਤੋਂ ਲੜਾਈ ਝਗੜਾ ਕਰਦਾ ਰਹਿੰਦਾ ਸੀ। ਮੁਲਜ਼ਮ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ ਪਰ ਪੁਲੀਸ ਵੱਲੋਂ ਉਸ ਨੂੰ ਕੁੱਝ ਘੰਟਿਆਂ ਬਾਅਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ।

LEAVE A REPLY

Please enter your comment!
Please enter your name here