ਆਤਿਸ਼ ਗੁਪਤਾ

ਚੰਡੀਗੜ੍ਹ, 14 ਮਾਰਚ

ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਚੇਅਰਪਰਸਨ ਨਿਯੁਕਤ ਕਰ ਦਿੱਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ-4 ਵਿੱਚ ਸ਼ਾਮਲ ਨਿਯਮਾਂ ਤੇ ਸ਼ਰਤਾਂ ਅਨੁਸਾਰ ਕੀਤੀ ਗਈ ਹੈ। ਇਸ ਸਬੰਧੀ ਅੱਜ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਹ ਜਲਦ ਹੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਣਗੇ।

LEAVE A REPLY

Please enter your comment!
Please enter your name here