ਨਵੀਂ ਦਿੱਲੀ, 14 ਅਪਰੈਲ

ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦੀ ਜੈਅੰਤੀ ’ਤੇ ਉਨ੍ਹਾਂ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੇਂਦਰੀ ਮੰਤਰੀ, ਸੰਸਦ ਮੈਂਬਰ, ਸਾਬਕਾ ਸੰਸਦ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ। ਬਾਅਦ ਵਿੱਚ ਕਈ ਲੋਕਾਂ ਨੇ ਪੁਰਾਣੇ ਸੰਸਦ ਭਵਨ ਦੇ ਕੇਂਦਰੀ ਹਾਲ ਵਿੱਚ ਡਾ. ਬੀਆਰ ਅੰਬੇਡਕਰ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕੀਤੇ। -ਪੀਟੀਆਈ

LEAVE A REPLY

Please enter your comment!
Please enter your name here