ਨਵੀਂ ਦਿੱਲੀ, 31 ਮਾਰਚ

ਭਾਜਪਾ ਦੇ ਬਜ਼ੁਰਗ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਅੱਜ ਦੇਸ਼ ਦਾ ਸਰਵਉਚ ਨਾਗਰਿਕ ਸਨਮਾਨ ਭਾਰਤ ਰਤਨ ਦਿੱਤਾ ਗਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਸਨ। ਸ੍ਰੀ ਅਡਵਾਨੀ ਦੀ ਸਿਹਤ ਠੀਕ ਨਹੀਂ ਚਲ ਰਹੀ ਜਿਸ ਕਾਰਨ ਉਨ੍ਹਾਂ ਨੂੰ ਇਹ ਸਨਮਾਨ ਘਰ ਜਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਤਿੰਨ ਫਰਵਰੀ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ। ਸ੍ਰੀ ਅਡਵਾਨੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤੇ ਭਾਜਪਾ ਦੇ ਸਰਪ੍ਰਸਤ ਨਾਨਾ ਜੀ ਦੇਸ਼ਮੁਖ ਤੋਂ ਬਾਅਦ ਭਾਜਪਾ ਤੇ ਆਰਐਸਐਸ ਦੇ ਤੀਜੇ ਆਗੂ ਹਨ। ਇਸ ਤੋਂ ਇਕ ਦਿਨ ਪਹਿਲਾਂ ਰਾਸ਼ਟਰਪਤੀ ਨੇ ਚਾਰ ਸ਼ਖਸੀਅਤਾਂ ਨੂੰ ਮਰਨ ਉਪਰੰਤ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਸੀ ਜਿਨ੍ਹਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ ਵੀ ਨਰਸਿਮ੍ਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਪੂਰੀ ਠਾਕੁਰ ਤੇ ਖੇਤੀ ਵਿਗਿਆਨੀ ਡਾ. ਸਵਾਮੀਨਾਥਨ ਸ਼ਾਮਲ ਹਨ।

LEAVE A REPLY

Please enter your comment!
Please enter your name here